ਸ੍ਰੀ ਗੁਰੂ ਤੇਗ ਬਹਾਦਰ ਵਰਲਡ ਕਲਾਸ ਯੂਨੀਵਰਸਿਟੀ, ਪੰਜਾਬ ਬਿੱਲ ਪਾਸ

ਚੰਡੀਗੜ੍ਹ, 16 ਮਾਰਚ (ਖ਼ਬਰ ਖਾਸ ਬਿਊਰੋ)

ਪੰਜਾਬ ਵਿਧਾਨ ਸਭਾ ਨੇ ਅੱਜ ਦੋ ਮਹੱਤਵਪੂਰਨ ਬਿੱਲ ਪਾਸ ਕੀਤੇ ਹਨ। ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਅਤੇ ਸਟਾਕਿਸਟ ਐਂਡ ਰਿਟੇਲਰਜ਼ (ਸੋਧ) ਬਿੱਲ, 2026, ਪੰਜਾਬ ਦੇ ਜਲ ਸਰੋਤ ਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਨੇ ਬਹੁਮਤ ਨਾਲ ਪਾਸ ਕਰ ਦਿੱਤਾ।

ਦੂਜਾ ਬਿੱਲ ਸ੍ਰੀ ਗੁਰੂ ਤੇਗ ਬਹਾਦਰ ਵਰਲਡ ਕਲਾਸ ਯੂਨੀਵਰਸਿਟੀ, ਪੰਜਾਬ ਬਿੱਲ, 2026 ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

ਸਦਨ ਨੇ ਸਰਬਸੰਮਤੀ ਨਾਲ ਇੱਕ ਹੋਰ ਅਹਿਮ ਮਤਾ ਵੀ ਪਾਸ ਕੀਤਾ, ਜਿਸ ਵਿੱਚ ਕੇਂਦਰ ਸਰਕਾਰ ਨੂੰ ਉੱਘੇ ਦਲਿਤ ਨੇਤਾ ਅਤੇ ਸਮਾਜ ਸੁਧਾਰਕ ਸਾਹਿਬ ਸ੍ਰੀ ਕਾਂਸ਼ੀ ਰਾਮ ਨੂੰ ਦੇਸ਼ ਦਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ ਭਾਰਤ ਰਤਨ ਦੇਣ ਦੀ ਸਿਫਾਰਸ਼ ਕੀਤੀ ਗਈ।

ਹੋਰ ਪੜ੍ਹੋ 👉  ਅਨਿੰਦਿਤਾ ਮਿਤਰਾ ਨੇ ਧਰਮਕੋਟ ਤੇ ਗੜਸ਼ੰਕਰ ਹਲਕੇ ਦੇ ਸਟਾਫ਼ ਦੀ ਕੀਤੀ ਸ਼ਲ਼ਾਘਾ, ਜਾਣੋ ਕਿਉਂ

ਸਦਨ ਨੇ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਪ੍ਰਤਾਪ ਸਿੰਘ ਬਾਜਵਾ ਦੁਆਰਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਇੱਕ ਮਤਾ ਵੀ ਪਾਸ ਕੀਤਾ। ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੁਆਰਾ ਪੇਸ਼ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ 11 ਰਿਪੋਰਟਾਂ, ਜਿਨ੍ਹਾਂ ਵਿੱਚ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੁਆਰਾ ਸਾਲ 2023-24 ਲਈ ਰਾਜ ਦੇ ਵਿੱਤ ਬਾਰੇ ਰਿਪੋਰਟ, ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਸਟੇਟ ਪਬਲਿਟ ਸੈਕਟਰ ਇੰਟਰਪ੍ਰਾਈਜਜ਼ ਬਾਰੇ ਰਿਪੋਰਟ, ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਰਾਜ ਦੇ ਮਾਲੀਏ ਬਾਰੇ ਰਿਪੋਰਟ ਅਤੇ ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਇੱਕ ਹੋਰ ਰਿਪੋਰਟ ਸ਼ਾਮਲ ਹੈ।

ਹੋਰ ਪੜ੍ਹੋ 👉  ਨਸ਼ੀਲੇ ਪਦਾਰਥ ਅਤੇ ਪਿਸਤੌਲਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਇਸ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਰਫਾਰਮੈਂਸ ਆਡਿਟ ਅਤੇ ਪੰਜਾਬ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਰਿਪੋਰਟ, ਮਾਰਚ 2024 ਤੱਕ ਦੇ ਵਿੱਤੀ ਵਰ੍ਹੇ ਲਈ ਰਾਜ ਦੇ ਮਾਲੀਏ ਬਾਰੇ ਰਿਪੋਰਟ, ਮਾਰਚ 2024 ਤੱਕ ਦੇ ਵਿੱਤੀ ਵਰ੍ਹੇ ਲਈ ਇੱਕ ਹੋਰ ਰਿਪੋਰਟ ਅਤੇ ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਸਥਾਨਕ ਸੰਸਥਾਵਾਂ ਬਾਰੇ ਰਿਪੋਰਟ ਵੀ ਪੇਸ਼ ਕੀਤੀ ਗਈ।

ਇਸ ਤੋਂ ਇਲਾਵਾ ਸਾਲ 2024-25 ਲਈ ਪੰਜਾਬ ਸਰਕਾਰ ਦੇ ਵਿੱਤ ਖਾਤੇ (ਭਾਗ-1), ਸਾਲ 2024-25 ਲਈ ਪੰਜਾਬ ਸਰਕਾਰ ਦੇ ਵਿੱਤ ਖਾਤੇ (ਭਾਗ-2) ਅਤੇ ਸਾਲ 2024-25 ਲਈ ਪੰਜਾਬ ਸਰਕਾਰ ਦੇ ਨਮਿੱਤਣ ਖਾਤੇ ਵੀ ਸਦਨ ਦੇ ਸਾਹਮਣੇ ਰੱਖੇ ਗਏ। ਇਸਦੇ ਨਾਲ ਹੀ ਬੁੱਢਾ ਦਰਿਆ ਅਤੇ ਘੱਗਰ ਦਰਿਆ ਬਾਰੇ ਚੇਅਰਮੈਨ ਕਮੇਟੀ ਦੀ ਰਿਪੋਰਟ ਵੀ ਪੇਸ਼ ਕੀਤੀ ਗਈ।

ਹੋਰ ਪੜ੍ਹੋ 👉  ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਇਸ ਤੋਂ ਇਲਾਵਾ ਸਾਲ 2026-27 ਲਈ ਚੁਣੀਆਂ ਗਈਆਂ ਕਮੇਟੀਆਂ ਦੇ ਗਠਨ ਬਾਰੇ ਇੱਕ ਮਤਾ ਵੀ ਸਦਨ ਵਿੱਚ ਲਿਆਂਦਾ ਗਿਆ।

Leave a Reply

Your email address will not be published. Required fields are marked *