ਰੂਪਨਗਰ, 18 ਜੁਲਾਈ (ਖ਼ਬਰ ਖਾਸ ਬਿਊਰੋ)
ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 138 ਐਨ.ਆਈ. ਐਕਟ ਦੇ ਕੇਸਾਂ ਨਾਲ ਸਬੰਧਤ ਸਪੈਸ਼ਲ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ- ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਅਦਾਲਤਾਂ ਵਿਖੇ ਲਗਾਈ ਗਈ।
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਅੱਜ ਲਗਾਈ ਗਈ ਸਪੈਸ਼ਲ ਲੋਕ ਅਦਾਲਤ ਵਿੱਚ 138 ਐਨ.ਆਈ.ਐਕਟ ਸ਼੍ਰੇਣੀ ਦੇ 245 ਕੇਸ ਲਗਾਏ ਲਏ ਗਏ ਜਿਨ੍ਹਾਂ ਵਿੱਚੋਂ 35 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 5443174/- ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਰੂਪਨਗਰ ਵਿਖੇ 03 ਬੈਂਚ, ਸ੍ਰੀ ਅਨੰਦਪੁਰ ਸਾਹਿਬ ਵਿਖੇ 01 ਬੈਂਚ ਅਤੇ ਨੰਗਲ ਵਿਖੇ 01 ਬੈਂਚ ਲਗਾਏ ਗਏ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਅਗਲੀ 138 ਐਨ.ਆਈ. ਐਕਟ ਦੇ ਕੇਸਾਂ ਨਾਲ ਸਬੰਧਤ ਸਪੈਸ਼ਲ ਲੋਕ ਅਦਾਲਤ 21 ਨਵੰਬਰ 2026 ਨੂੰ ਲਗਾਈ ਜਾਵੇਗੀ।