ਗੰਨਾ ਕਮਿਸ਼ਨਰ ਡਾ. ਅਮਰੀਕ ਸਿੰਘ “ਨਵੀਨਤਾਕਾਰੀ ਪਸਾਰ ਸਿੱਖਿਆ ਸ਼ਾਸਤਰੀ ਪੁਰਸਕਾਰ” ਨਾਲ ਸਨਮਾਨਿਤ

ਮੋਹਾਲੀ  21 ਮਾਰਚ (ਖ਼ਬਰ ਖਾਸ ਬਿਊਰੋ)

ਟਿਕਾਊ ਹਿਮਾਲੀਅਨ ਈਕੋਸਿਸਟਮ ਲਈ ਖੇਤੀਬਾੜੀ, ਬਾਗਬਾਨੀ, ਜੰਗਲਾਤ ਅਤੇ ਸਹਾਇਕ ਵਿਗਿਆਨਾਂ ਵਿਸ਼ੇ ‘ਤੇ ਕਰਵਾਈ 13ਵੀਂ ਅੰਤਰਰਾਸ਼ਟਰੀ ਕਾਨਫਰੰਸ ਸ਼ਿਮਲਾ ਦੌਰਾਨ ਸਫਲਤਾਪੂਰਵਕ ਸਮਾਪਤ ਹੋਈ, ਜਿਸ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ 1,000 ਤੋਂ ਵੱਧ ਡੈਲੀਗੇਟਾਂ ਦੀ ਭਾਰੀ ਭਾਗੀਦਾਰੀ ਦੇਖਣ ਨੂੰ ਮਿਲੀ।
ਡਾ. ਮਨੀਸ਼ਾ ਥਪਲਿਆਲ, ਡਾਇਰੈਕਟਰ,ਹਿਮਾਚਲ ਜੰਗਲਾਤ ਖੋਜ ਕੇਂਦਰ ਸ਼ਿਮਲਾ ਦੀ ਅਗਵਾਈ ਹੇਠ ਆਯੋਜਿਤ ਇਹ ਕਾਨਫਰੰਸ ਹਿਮਾਲੀਅਨ ਖੇਤਰ ਵਿੱਚ ਟਿਕਾਊ ਖੇਤੀਬਾੜੀ ਅਤੇ ਸਹਾਇਕ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਈ।

ਇਸ ਮੌਕੇ ਡਾ. ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ਨੂੰ ਕਿਸਾਨੀ ਹਿੱਤ ਵਿਚ ਨਿਭਾਈਆਂ ਜਾ ਰਹੀਆਂ ਵਿਲੱਖਣ ਖੇਤੀ ਪਸਾਰ ਸੇਵਾਵਾਂ ਲਈ ਹਿਮਾਚਲ ਪ੍ਰਦੇਸ਼ ਯੂਨਿਵਰਸਿਟੀ ਸ਼ਿਮਲਾ ਦੇ ਉਪ ਕੁਲਪਤੀ ਡਾਕਟਰ ਮਹਾਂਵੀਰ ਸਿੰਘ ਨੇ ਨਵੀਨਤਾਕਾਰੀ ਪਸਾਰ ਸਿੱਖਿਆ ਸ਼ਾਸਤਰੀ ਪੁਰਸਕਾਰ ਨਾਲ ਸਨਮਾਨਤ ਕੀਤਾ। ਇਹ ਕਾਨਫਰੰਸ ਹਿਮਾਚਲ ਜੰਗਲਾਤ ਖੋਜ ਸੰਸਥਾ ਸ਼ਿਮਲਾ ਅਤੇ ਰਾਸ਼ਟਰੀ ਮੈਡੀਸਨਲ ਪਲਾਂਟ ਬੋਰਡ (ਭਾਰਤ ਸਰਕਾਰ) ਦੁਆਰਾ ਇੰਡੀਅਨ ਸੋਸਾਇਟੀ ਆਫ ਐਗਰੀਕਲਚਰ ਹਾਰਟੀਕਲਚਰ ਸੋਸਾਇਟੀ, ਨਵੀਂ ਦਿੱਲੀ, ਅਤੇ ਜਸਟ ਐਗਰੀਕਲਚਰ ਕਮਿਊਨੀਕੇਸ਼ਨਜ਼ ਗਰੁੱਪ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਆਯੋਜਿਤ ਕੀਤੀ ਗਈ ਸੀ।

ਇਸ ਮੌਕੇ ਹਿਮਾਚਲ ਪ੍ਰਦੇਸ਼ ਰਾਜ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਦੇ ਚੇਅਰਮੈਨ ਸੰਜੇ ਚੌਹਾਨ, ਡਾ. ਮਨੀਸ਼ਾ ਥਾਪਿਆਲ ਡਾਇਰੈਕਟਰ, ਡਾਕਟਰ ਪਵਨ ਕੁਮਾਰ ਰਜਿਸਟਰਾਰ ਸੀ ਸੀ ਐਸ ਖ਼ੇਤੀਬਾੜੀ ਯੂਨੀਵਰਸਿਟੀ ਹਿਸਾਰ, ਡਾਕਟਰ ਡੀ ਪੀ ਐਸ ਬਡਵਾਲ ਮੁੱਖ ਕਾਰਜਕਾਰੀ ਅਫ਼ਸਰ ਜਸਟ ਮੈਗਜ਼ੀਨ ਵੀ ਹਾਜ਼ਰ ਸਨ।

ਹੋਰ ਪੜ੍ਹੋ 👉  ਕਾਂਗਰਸੀ ਆਗੂਆਂ ਨੇ ਕੀਤੀ ਭੁੱਲਰ ਦੀ ਗ੍ਰਿਫ਼ਤਾਰੀ ਅਤੇ ਸੀਬੀਆਈ ਜਾਂਚ ਦੀ ਮੰਗ

ਡਾ. ਅਮਰੀਕ ਸਿੰਘ ਬਤੌਰ ਕੇਨ ਕਮਿਸ਼ਨਰ ਪੰਜਾਬ ਸੇਵਾਵਾਂ ਨਿਭਾਅ ਰਹੇ ਹਨ। ਉਹਨਾਂ ਵੱਲੋਂ ਪੰਜਾਬ ਦੀ ਖੇਤੀਬਾੜੀ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਉਹਨਾਂ ਨੇ ਆਪਣੀ ਸਕੂਲੀ ਸਿੱਖਿਆ ਸਰਕਾਰੀ ਹਾਈ ਸਕੂਲ ਕਲਾਨੌਰ ਜ਼ਿਲਾ ਗੁਰਦਾਸਪੁਰ, ਬੀ.ਐਸ.ਸੀ.ਐਗਰੀਕਲਚਰ ਦੀ ਡਿਗਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਐਮ.ਐਸ.ਸੀ. ਤਾਮਿਲਨਾਡੂ ਖੇਤੀਬਾੜੀ ਯੂਨੀਵਰਸਿਟੀ ਕੋਇੰਬਟੂਰ ਅਤੇ ਪੀ.ਐਚ.ਡੀ. (ਫਸਲ ਵਿਗਿਆਨ) ਵਿਸ਼ੇ ਦੀ ਡਿਗਰੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਤੋਂ ਕੀਤੀ ਹੈ। ਉਹਨਾਂ ਵੱਲੋਂ 1990 ਤੋਂ 2016 ਤੱਕ 26 ਸਾਲ ਖੇਤੀਬਾੜੀ ਵਿਕਾਸ ਅਫਸਰ, 2016 ਤੋਂ 2021 ਤੱਕ ਬਤੌਰ ਖੇਤੀਬਾੜੀ ਅਫਸਰ ਸੇਵਾਵਾਂ ਨਿਭਾਈਆਂ ਗਈਆਂ। ਡਾ. ਅਮਰੀਕ ਸਿੰਘ ਬਤੌਰ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ,ਫਰੀਦਕੋਟ ਅਤੇ ਗੁਰਦਾਸਪੁਰ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਜ਼ਿਲਾ ਪਠਾਨਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਵਿੱਚ ਅਹਿਮ ਯੋਗਦਾਨ ਰਿਹਾ। ਸਾਲ 2023-24 ਦੌਰਾਨ ਜ਼ਿਲਾ ਗੁਰਦਾਸਪੁਰ ਵਿੱਚ ਬਤੌਰ ਜ਼ਿਲਾ ਸਿਖਲਾਈ ਅਫਸਰ ਵੱਜੋਂ ਜਾਗਰੁਕਤਾ ਮੁਹਿੰਮ ਨੂੰ ਬਹੁਤ ਹੀ ਯੋਜਨਾਬੱਧ ਢੰਗ ਨਾਲ ਚਲਾਉਦਿਆਂ ਨਿਭਾਈਆਂ ਪਸਾਰ ਸੇਵਾਂਵਾਂ ਕਾਰਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ 57 ਫੀਸਦੀ ਕਮੀ ਦਰਜ ਕੀਤੀ ਗਈ। ਡਾ. ਅਮਰੀਕ ਸਿੰਘ ਵੱਲੋਂ ਉੱਤਰੀ ਭਾਰਤ ਦੇ ਕਿਸਾਨਾਂ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਪਸਾਰ ਸੇਵਾਵਾਂ ਲਈ ਕੀਤੀਆਂ ਪ੍ਰਾਪਤੀਆਂ ਦੀ ਗੱਲ ਕਰੀਏ ਤਾਂ ਉਹਨਾਂ ਨੂੰ ਸਾਲ 2017 ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਪੁਰਸਕਾਰ ਨਾਲ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿੰਨ ਵਾਰ ਬੇਹਤਰੀਨ ਪਸਾਰ ਕਾਮੇ ਵੱਜੋਂ,ਗੁਜਰਾਤ ਸਰਕਾਰ ਵੱਲੋਂ ਸਾਲ 2023 ਵਿੱਚ ਕਰਵਾਈ ਅੰਤਰਰਾਸ਼ਟਰੀ ਕਾਨਫਰੰਸ ਮੌਕੇ ਪਸਾਰ ਸੇਵਾਵਾਂ ਵਿੱਚ ਉਤਮਤਾ ਪੁਰਸਕਾਰ,ਆਸਥਾ ਫਾਉਂਡੇਸ਼ਨ ਮੇਰਠ(ਯੂ.ਪੀ.) ਅਤੇ ਜ਼ਿਲਾ ਪ੍ਰਸ਼ਾਸ਼ਨ ਗੁਰਦਾਸਪੁਰ ਅਤੇ ਪਠਾਨਕੋਟ ਵੱਲੋਂ ਪਸਾਰ ਸੇਵਾਵਾਂ ਵਿੱਚ ਉਤਮਤਾ ਪੁਰਸਕਾਰ ਵੱਜੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਹੋਰ ਪੜ੍ਹੋ 👉  ਭੁੱਲਰ ਦੇ ਖਿਲਾਫ ਕਤਲ ਦਾ ਕੇਸ ਦਰਜ ਨਾ ਹੋਣ ਤੱਕ ਅਕਾਲੀ ਦਲ ਦੇਵੇਗਾ ਅਣਮਿੱਥੇਂ ਸਮੇਂ ਤੱਕ ਧਰਨਾ -ਬਾਦਲ

ਡਾ. ਅਮਰੀਕ ਸਿੰਘ ਦੀ ਅਗਵਾਈ ਹੇਠ ਦਫਤਰ ਗੰਨਾ ਕਮਿਸ਼ਨਰ,ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਪੰਜਾਬ ਵਿੱਚ ਗੰਨੇ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ। ਉਨਾਂ ਵੱਲੋਂ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਖੇਤੀ ਨਾਲ ਜੋੜਨ ਅਤੇ ਤਕਨੀਕੀ ਤੌਰ ਤੇ ਮਜ਼ਬੂਤ ਕਰਨ, ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ, ਨੌਜਵਾਨ ਕਿਸਾਨਾਂ ਨੂੰ ਖੇਤੀ ਸਹਾਇਕ ਕਿੱਤਿਆਂ ਨਾਲ ਜੋੜਨ, ਵਾਤਾਵਰਣ ਅਤੇ ਕੁਦਰਤੀ ਸੋਮਿਆਂ ਦੇ ਬਚਾਅ ਲਈ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ। ਵਟਸਐਪ ਐਪ ਰਾਹੀਂ ਉਨਾਂ ਵੱਲੋਂ ਪੰਜਾਹ ਹਜ਼ਾਰ ਤੋਂ ਵੱਧ ਕਿਸਾਨਾਂ ਤੱਕ ਸਿੱਧੇ ਰੂਪ ਵਿੱਚ ਤਕਨੀਕੀ ਨੁਕਤੇ ਪਹੁੰਚਾਏ ਜਾ ਰਹੇ ਹਨ। ਡਾ. ਅਮਰੀਕ ਸਿੰਘ ਵੱਲੋਂ “ਉੱਤਮ ਖੇਤੀ ਪੰਜਾਬ” ਨਾਮਕ ਯੂ ਟਿਊਬ ਚੈਨਲ ਵੀ ਚਲਾਇਆ ਜਾ ਰਿਹਾ ਹੈ ਜਿਸ ਦੇ 9535 ਨੌਜਵਾਨ ਕਿਸਾਨ ਮੈਂਬਰ ਹਨ ਅਤੇ ਇਸ ਚੈਨਲ ਨੂੰ ਨੌਜਵਾਨ ਕਿਸਾਨਾਂ ਵੱਲੋਂ 37 ਲੱਖ 97 ਹਜ਼ਾਰ ਵਾਰ ਦੇਖਿਆ ਜਾ ਚੁੱਕਾ ਹੈ ਅਤੇ ਫੇਸ ਬੁੱਕ ਤੇ 8038 ਫਾਲੋਅਰ ਹਨ।

ਹੋਰ ਪੜ੍ਹੋ 👉  ਇਰਾਨ-ਇਜ਼ਰਾਇਲ ਵਿਚਕਾਰ ਟਕਰਾਅ ਦੇ ਕਾਰਨ, ਸਿੱਟੇ ਅਤੇ ਭਾਰਤ 'ਤੇ ਇਸਦੇ ਪ੍ਰਭਾਵ ਸਬੰਧੀ ਸੈਮੀਨਾਰ ਕਰਵਾਇਆ 

ਉਨਾਂ ਦੱਸਿਆ ਕਿ ਇਹ ਪੁਰਸਕਾਰ ਮੇਰੇ ਮਾਤਾ ਪਿਤਾ ਅਤੇ ਪੰਜਾਬ ਦੇ ਕਿਸਾਨਾਂ ਨੂੰ ਸਮਰਪਿਤ ਹੈ ਅਤੇ ਇਸ ਨਾਲ ਪੰਜਾਬ ਦੀ ਕਿਸਾਨੀ ਦੀ ਸੇਵਾ ਕਰਨ ਲਈ ਹੋਰ ਉਤਸ਼ਾਹ ਮਿਲਿਆ ਹੈ। ਉਨਾਂ ਕਿਹਾ ਕਿ ਇਹ ਸਨਮਾਨ ਮੇਰਾ ਨਹੀਂ ਸਮੁੱਚੀ ਪੰਜਾਬ ਦੀ ਕਿਸਾਨੀ ਦਾ ਸਨਮਾਨ ਹੈ, ਜਿਨ੍ਹਾਂ ਹਰ ਕੰਮ ਵਿਚ ਭਰਪੂਰ ਸਹਿਯੋਗ ਦਿੱਤਾ ਹੈ ।

 

Leave a Reply

Your email address will not be published. Required fields are marked *