ਚੰਡੀਗੜ੍ਹ 3 ਮਈ ((ਖ਼ਬਰ ਖਾਸ ਬਿਊਰੋ) ਪੰਜਾਬ ਐਂਡ ਚੰਡੀਗੜ ਜਰਨਲਿਸਟ ਯੂਨੀਅਨ (ਪੀਸੀਜੇਯੂ) ਵੱਲੋਂ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕੌਮਾਂਤਰੀ ਪ੍ਰੈੱਸ ਆਜ਼ਾਦੀ ਦਿਵਸ ਮੌਕੇ ‘ਪ੍ਰੈਸ ਦੀ ਆਜ਼ਾਦੀ ਅਤੇ ਪੱਤਰਕਾਰਾਂ ਦੀ ਭੂਮਿਕਾ’ ਵਿਸ਼ੇ ’ਤੇ ਗੋਸ਼ਟੀ ਕਰਵਾਈ ਗਈ। ਸੀਨੀਅਰ ਪੱਤਰਕਾਰ ਹਮੀਰ ਸਿੰਘ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਡਾ ਅਜੀਤ ਕੰਵਲ ਸਿੰਘ ਹਮਦਰਦ ਨੇ ਪੱਤਰਕਾਰਾਂ ਨੂੰ ਆਪਣਾ ਰੋਲ ਜ਼ੁੰਮੇਵਾਰੀ ਨਾਲ ਨਿਭਾਉਣਾ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਅਜ਼ਾਦੀ ਕੇਵਲ ਮੀਡੀਆ ਦੀ ਅਜ਼ਾਦੀ ਨਹੀਂ ਬਲਕਿ ਸਮੁੱਚੇ ਸਮਾਜ਼ ਦੀ ਅਜ਼ਾਦੀ ਹੈ।ਲੋਕਤੰਤਰ ਵਿਚ ਜੇਕਰ ਮੀਡੀਆ ਅਜ਼ਾਦ ਹੈ ਤਾਂ ਹੀ ਸਮਾਜ ਤੇ ਦੇਸ਼ ਸਹੀ ਦਿਸ਼ਾ ਵੱਲ ਅੱਗੇ ਵੱਧ ਸਕਦਾ ਹੈ। ਪੱਤਰਕਾਰ ਹਮੀਰ ਸਿੰਘ ਨੇ ਕਿਹਾ ਕਿ ਸਿਆਸੀ ਲੋਕਾਂ ਤੋਂ ਬਾਅਦ ਦੂਜੇ ਨੰਬਰ ’ਤੇ ਲੋਕ ਇਨਸਾਫ਼ ਦੀ ਉਮੀਦ ਰੱਖਕੇ ਪੱਤਰਕਾਰਾਂ ਕੋਲ੍ਹ ਆਉਂਦੇ ਹਨ। ਲੋਕ ਮਹਿਸੂਸ ਕਰਦੇ ਹਨ ਕਿ ਖ਼ਬਰ ਲੱਗਣ ਨਾਲ ਜਾਂ ਮੀਡੀਆ ਵਿੱਚ ਅਵਾਜ਼ ਚੁੱਕੇ ਜਾਣ ਨਾਲ ਉਹਨਾਂ ਨੂੰ ਇਨਸਾਫ਼ ਮਿਲ ਸਕਦਾ ਹੈ। ਸਮਾਗਮ ਦੀ ਪ੍ਰਧਾਨਗੀ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਜੈ ਸਿੰਘ ਛਿੱਬਰ ਨੇ ਕੀਤੀ, ਜਦੋਂ ਕਿ ਇੰਡੀਅਨ ਜਰਨਲਿਸਟ ਯੂਨੀਅਨ (ਆਈ ਜੇ ਯੂ) ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਪੱਤਰਕਾਰ ਹਮੀਰ ਸਿੰਘ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਸਿਰਫ਼ ਭਾਰਤ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਮੀਡੀਆ ਦੀ ਆਜ਼ਾਦੀ ਖ਼ਤਰੇ ਵਿੱਚ ਪਈ ਹੈ। ਪੱਤਰਕਾਰਾਂ ’ਤੇ ਹਮਲੇ ਲਗਾਤਾਰ ਹੁੰਦੇ ਜਾ ਰਹੇ ਹਨ। ਸੰਵਿਧਾਨ ਦੀ ਧਾਰਾ 19 ਬੋਲਣ ਦਾ ਅਧਿਕਾਰ ਦਿੰਦੀ ਹੈ, ਪਰ ਹੁਕਮਰਾਨਾਂ ਨੇ ਮੀਡੀਆਂ ਨੂੰ ਦਬਾਉਣ ਅਤੇ ਪੱਤਰਕਾਰਾਂ ਨੂੰ ਬੋਲਣ ਤੋ ਰੋਕਣ ਲਈ ਤਰ੍ਹਾਂ ਤਰ੍ਹਾਂ ਦੇ ਢੰਗ ਲੱਭ ਰਹੇ ਹਨ। ਫਿਰ ਵੀ ਕੁੱਝ ਲੋਕ ਬੋਲਣ ਅਤੇ ਸੱਚ ਲਿਖਣ ਦੀ ਜੁਅਰਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋ ਦੇਸ਼ ਵਿਚ ਕਾਰਪੋਰੇਟ ਘਰਾਣਿਆਂ ਨੇ ਵਪਾਰ ’ਤੇ ਕਬਜ਼ਾ ਕਰ ਲਿਆ ਹੈ ਤਾਂ ਮੀਡੀਆ ਦਾ ਖੇਤਰ ਵੀ ਅਛੂਤਾ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਕ ਵੱਡੇ ਕਾਰਪੋਰੇਟ ਘਰਾਣੇ ਨੇ ਬਿਜਲੀ ਤੇ ਪ੍ਰਿੰਟ ਮੀਡੀਆਂ ’ਤੇ ਸਿੱਧੇ ਅਸਿੱਧੇ ਰੂਪ ਵਿਚ ਕਬਜ਼ਾ ਕਰ ਲਿਆ ਹੈ। ਕਰੀਬ 72 ਇਲੈਕਟ੍ਰੋਨਿਕਸ ਚੈਨਲਾਂ ਵਿਚ ਉਸਦੀ ਹਿੱਸੇਦਾਰੀ ਹੈ। ਡਾ. ਅਜੀਤ ਕੰਵਲ ਸਿੰਘ ਹਮਦਰਦ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਜੱਗ ਜਾਹਿਰ ਕਰਨਾ ਪੱਤਰਕਾਰਾਂ ਦੀ ਅਹਿਮ ਡਿਊਟੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਬਹੁਤ ਸ਼ਕਤੀਸ਼ਾਲੀ ਹੈ, ਜਿਸ ਨੂੰ ਆਪਣੀ ਤਾਕਤ ਪਛਾਨਣ ਦੀ ਜਰੂਰਤ ਹੈ ਤਾਂ ਜੋ ਸਮਾਜ ਦੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਜਾ ਸਕੇ । ਡਾ ਹਮਦਰਦ ਨੇ ਮੀਡੀਆ ਨਾਲ ਜੁੜੇ ਲੋਕਾਂ ਨੂੰ ਅੰਤਰਝਾਤ ਮਾਰਨ ਦੀ ਅਪੀਲ ਕੀਤੀ। ਇੰਡੀਅਨ ਜਰਨਲਿਸਟ ਯੂਨੀਅਨ (ਆਈ ਜੇ ਯੂ) ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਕਿਹਾ ਕਿ ਨਿਰਪੱਖ ਪੱਤਰਕਾਰਤਾ ਬਹੁਤ ਡੁੰਘੇ ਸੰਕਟ ਵਿੱਚੋਂ ਲੰਘ ਰਹੀ ਹੈ। ਮੀਡੀਆ ਘਰਾਣਿਆਂ ’ਤੇ ਅੱਜ ਕਾਰਪੋਰੇਟਾਂ ਦਾ ਕਬਜ਼ਾ ਹੋ ਗਿਆ ਹੈ। ਅਜਿਹੇ ਹਾਲਾਤਾਂ ਵਿੱਚ ਪੱਤਰਕਾਰ ਜਥੇਬੰਦੀਆਂ ਦਾ ਮਜ਼ਬੂਤ ਹੋਣਾ ਜਰੂਰੀ ਹੈ ਤਾਂ ਜੋ ਪੱਤਰਕਾਰਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ। ਉਨ੍ਹਾਂ ਪੱਤਰਕਾਰਾਂ ਦੀ ਸੁਰੱਖਿਆ ਐਕਟ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰੇਲਵੇ ਵਿੱਚ ਪੱਤਰਕਾਰਾਂ ਨੂੰ ਮੁਫ਼ਤ ਸਫ਼ਰ ਦੀ ਸਹੁਲਤ ਖਤਮ ਕਰ ਦਿੱਤੀ ਗਈ ਹੈ। ਵਰਕਿੰਗ ਜਰਨਲਿਸਟ ਐਕਟ ਖ਼ਤਮ ਕਰ ਦਿੱਤਾ ਗਿਆ ਹੈ। ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਜੈ ਸਿੰਘ ਛਿੱਬਰ ਨੇ ਸਮਾਗਮ ਵਿਚ ਹਾਜ਼ਰ ਪੱਤਰਕਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਜਦੋਂ ਹਨੇਰੀ ਚੱਲ ਰਹੀ ਹੈ ਤੇ ਝੱਖੜ ਝੁੱਲ ਰਿਹਾ ਹੈ, ਫਿਰ ਵੀ ਕੁੱਝ ਲੋਕ ਤੇ ਸੰਸਥਾਵਾਂ ਹਵਾਂ ਦੇ ਰੁਖ਼ ਦੇ ਉਲਟ ਚੱਲਕੇ ਦੀਵੈ ਬਾਲਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ, ਪਰ ਲੋਕਾਈ ਦੇ ਮਸਲਿਆਂ ਨੂੰ ਚੁੱਕਣਾ ਹੀ ਪੱਤਰਕਾਰ ਦਾ ਅਸਲ ਧਰਮ ਹੈ। ਸੀਨੀਅਰ ਪੱਤਰਕਾਰ ਜਗਤਾਰ ਸਿੰਘ ਭੁੱਲਰ ਨੇ ਕਿਹਾ ਕਿ ਸੱਚ ਬੋਲਣ ਵਾਲੇ ਪੱਤਰਕਾਰਾਂ ਦੇ ਫੇਸਬੁੱਕ ਪੇਜ਼ ਬੰਦ ਕਰਵਾਏ ਜਾ ਰਹੇ ਹਨ ਅਤੇ ਝੂਠੇ ਕੇਸ ਦਰਜ਼ ਕੀਤੇ ਜਾ ਰਹੇ ਹਨ। ਯੂਨੀਅਨ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਕਿਹਾ ਕਿ ਮੀਡੀਆ ਦੀ ਅਜ਼ਾਦੀ ਮਾਮਲੇ ਵਿਚ ਇਕ ਸਾਲ ਪਹਿਲਾ 180 ਦੇਸ਼ਾਂ ਵਿੱਚੋਂ ਭਾਰਤ 151 ਨੰਬਰ ’ਤੇ ਸੀ ਜੋ ਕਿ ਅੱਜ 157 ਨੰਬਰ ’ਤੇ ਪੁੱਜ ਗਿਆ ਹੈ। ਇਸ ਮੌਕੇ ਡਾ ਮੇਘਾ ਸਿੰਘ, ਸਰਬਜੀਤ ਸਿੰਘ ਕੰਗਣੀਵਾਲ, ਸਰਬਜੀਤ ਸਿੰਘ ਭੱਟੀ, ਸੰਦੀਪ ਲਾਧੂਕੇ, ਸੁਖਵਿੰਦਰ ਸਿੰਘ ਸਿੱਧੂ, ਹਰਬੰਸ ਸਿੰਘ ਸੋਢੀ, ਜਸਵਿੰਦਰ ਸਿੰਘ ਰੰਧਾਵਾਂ, ਸਤਿੰਦਰਪਾਲ ਸਿੰਘ ਸਿੱਧੂ ਤੇ ਹੋਰ ਹਾਜ਼ਰ ਸਨ।
Tag: pcju
ਇੰਡੀਅਨ ਜਰਨਲਿਸਟਸ ਯੂਨੀਅਨ ਦੇ ਬਲਵਿੰਦਰ ਜੰਮੂ ਪ੍ਰਧਾਨ ਤੇ ਸੋਮ ਸੁੰਦਰ ਸਕੱਤਰ ਜਨਰਲ ਬਣੇ
ਚੰਡੀਗੜ੍ਹ- 18 ਅਗਸਤ (ਖ਼ਬਰ ਖਾਸ ਬਿਊਰੋ ) ਪ੍ਰੈੱਸ ਕੌਸਲ ਆਫ ਇੰਡੀਆਂ ਦੇ ਸਾਬਕਾ ਮੈਬਰ, PRESS Club…
ਪੱਤਰਕਾਰ ਅਜੀਤ ਅੰਜੁਮ ਵਿਰੁੱਧ ਕੇਸ ਦਰਜ਼ ਕਰਨ ਦੀ IJU ਅਤੇ PCJU ਨੇ ਕੀਤੀ ਨਿੰਦਾ
ਚੰਡੀਗੜ੍ਹ, 16 ਜੁਲਾਈ (ਖ਼ਬਰ ਖਾਸ ਬਿਊਰੋ) ਇੰਡੀਅਨ ਜਰਨਲਿਸਟ ਯੂਨੀਅਨ (IJU) ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ …
ਸਰਕਾਰ ਪੱਤਰਕਾਰਾਂ ਨੂੰ ਡਰਾ ਕੇ ਆਵਾਜ਼ ਬੰਦ ਕਰਨ ਦਾ ਭਰਮ ਪਾਲ ਰਹੀ -ਧਨੇਰ
ਚੰਡੀਗੜ੍ਹ 8 ਜੂਨ (ਖ਼ਬਰ ਖਾਸ ਬਿਊਰੋ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਪੰਜਾਬ…
ਉਤਰ ਪ੍ਰਦੇਸ਼ ਦੇ ਨੌਜਵਾਨ ਪੱਤਰਕਾਰ ਦੇ ਕਤਲ ਦੀ ਜ਼ੋਰਦਾਰ ਨਿੰਦਾ,ਪੱਤਰਕਾਰ ਵਿਰਦੀ ਦੀ ਬੇਵਕਤ ਮੌਤ ‘ਤੇ ਦੁੱਖ ਪ੍ਰਗਟਾਇਆ
ਰਾਏਕੋਟ, 10 ਮਾਰਚ (ਖ਼ਬਰ ਖਾਸ ਬਿਊਰੋ) ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਸਕੱਤਰ ਜਨਰਲ ਬਲਵਿੰਦਰ ਜੰਮੂ, ਪੰਜਾਬ…
ਦੇਸ਼ ’ਚ ਪੱਤਰਕਾਰਾਂ ’ਤੇ ਹੋ ਰਹੇ ਹਨ ਲਗਾਤਾਰ ਹਮਲੇ -PCJU
ਚੰਡੀਗੜ੍ਹ 6 ਫਰਵਰੀ ( ਖ਼ਬਰ ਖਾਸ ਬਿਊਰੋ) ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਕਾਰਜਕਾਰਨੀ ਦੀ ਮੀਟਿੰਗ…
PCJU ਨੇ ਪੱਤਰਕਾਰਾਂ ਦੀਆਂ ਮੰਗਾਂ ਬਾਰੇ ਮੰਤਰੀ ਹਰਦੀਪ ਮੁੰਡੀਆਂ ਨੂੰ ਮੰਗ ਪੱਤਰ
ਰਾਏਕੋਟ, 28 ਦਸੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਅਤੇ ਡੈਸਕ ਸਟਾਫ਼ ਨੂੰ ਪੈਨਸ਼ਨ…
ਬਿੰਦੂ ਸਿੰਘ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਚੰਡੀਗੜ੍ਹ ਇਕਾਈ ਦੀ ਪਹਿਲੀ ਮਹਿਲਾ ਪ੍ਰਧਾਨ ਚੁਣੀ ਗਈ
ਜਗਤਾਰ ਸਿੱਧੂ ਤੇ ਤਰਲੋਚਨ ਸਿੰਘ ਨੂੰ ਸਰਪ੍ਰਸਤ, ਜੈ ਸਿੰਘ ਛਿੱਬਰ ਨੂੰ ਚੇਅਰਮੈਨ ਅਤੇ ਭੁਪਿੰਦਰ ਮਲਿਕ ਨੂੰ…
ਪੱਤਰਕਾਰ ਉਤੇ ਦਰਜ਼ ਕੀਤਾ ਕੇਸ ਵਾਪਸ ਲਿਆ ਜਾਵੇ
ਚੰਡੀਗੜ੍ਹ 12 ਸਤੰਬਰ ( ਖ਼ਬਰ ਖਾਸ ਬਿਊਰੋ) ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਪੱਤਰਕਾਰ ਅਮਨਦੀਪ ਠਾਕੁਰ…
ਪੱਤਰਕਾਰ ਸਿੱਧੂ ਨੂੰ ਧਮਕੀ ਦੇਣ ਦੀ ਯੂਨੀਅਨ ਨੇ ਕੀਤੀ ਨਿੰਦਾ
ਚੰਡੀਗੜ 23 ਜੂਨ (ਖ਼ਬਰ ਖਾਸ ਬਿਊਰੋ) ਪੰਜਾਬ ਐਂਡ ਚੰਡੀਗੜ ਜਰਨਲਿਸਟਸ ਯੂਨੀਅਨ ਨੇ ਲੋਕ ਅਵਾਜ਼ ਟੀ.ਵੀ ਦੇ…
ਤੱਗੜ ਦੀ ਗ੍ਰਿਫ਼ਤਾਰੀ ਪ੍ਰੈੱਸ ਦੀ ਅਜ਼ਾਦੀ ‘ਤੇ ਹਮਲਾ
ਚੰਡੀਗੜ੍ਹ 28 ਅਪ੍ਰੈਲ ( ਖ਼ਬਰ ਖਾਸ ਬਿਊਰੋ) ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਮੋਹਾਲੀ ਪੁਲਿਸ ਦੁਆਰਾ…