ਤਜਿੰਦਰ ਕੌਰ ਥਿੰਦ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਕਨਵੀਨਰ ਨਿਯੁਕਤ

ਚੰਡੀਗੜ੍ਹ, 20 ਜੂਨ –  ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੂੰ ਹੋਰ ਮਜ਼ਬੂਤ ਅਤੇ ਵਿਸਤਾਰ ਦੇਣ ਦੇ ਉਦੇਸ਼ ਨਾਲ ਜਥੇਬੰਦੀ ਦੇ ਸੂਬਾਈ ਚੇਅਰਮੈਨ ਬਲਬੀਰ ਜੰਡੂ, ਸੂਬਾ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਵੱਲੋਂ ਸੀਨੀਅਰ ਪੱਤਰਕਾਰ ਤਜਿੰਦਰ ਕੌਰ ਥਿੰਦ ਨੂੰ ਤੁਰੰਤ ਪ੍ਰਭਾਵ ਨਾਲ ਜ਼ਿਲ੍ਹਾ ਜਲੰਧਰ ਦੀ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜਨਰਲ ਸੰਤੋਖ ਗਿੱਲ ਨੇ ਕਿਹਾ ਕਿ ਤਜਿੰਦਰ ਕੌਰ ਥਿੰਦ ਪੱਤਰਕਾਰੀ ਦੇ ਖੇਤਰ ਵਿੱਚ ਲੰਮੇ ਸਮੇਂ ਤੋਂ ਸਰਗਰਮ ਹਨ ਅਤੇ ਉਨ੍ਹਾਂ ਦਾ ਤਜਰਬਾ ਜਥੇਬੰਦੀ ਨੂੰ ਮਜ਼ਬੂਤੀ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪੱਤਰਕਾਰਾਂ ਦੀ ਏਕਤਾ, ਭਲਾਈ ਅਤੇ ਹੱਕਾਂ ਦੀ ਰੱਖਿਆ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਹੋਰ ਪੜ੍ਹੋ 👉  ਥਾਣੇਦਾਰ ਦੀ ਕੱਢੀ ਥਾਣੇਦਾਰੀ, ਤਿੰਨ ਦਿਨ ਦਾ ਮਿਲਿਆ ਪੁਲਿਸ ਰਿਮਾਂਡ

ਸੰਤੋਖ ਗਿੱਲ ਨੇ ਕਿਹਾ ਕਿ ਤਜਿੰਦਰ ਕੌਰ ਥਿੰਦ ਦੀ ਅਗਵਾਈ ਹੇਠ ਜ਼ਿਲ੍ਹਾ ਜਲੰਧਰ ਵਿੱਚ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ। ਮੈਂਬਰਸ਼ਿਪ ਪ੍ਰਕਿਰਿਆ ਪੂਰੀ ਹੋਣ ਉਪਰੰਤ ਜ਼ਿਲ੍ਹਾ ਇਕਾਈ ਦੀ ਚੋਣ ਲੋਕਤੰਤਰੀ ਢੰਗ ਨਾਲ ਕਰਵਾਈ ਜਾਵੇਗੀ ਅਤੇ ਮੈਂਬਰਾਂ ਨੂੰ ਜਥੇਬੰਦੀ ਵੱਲੋਂ ਸ਼ਨਾਖ਼ਤੀ ਕਾਰਡ ਵੀ ਜਾਰੀ ਕੀਤੇ ਜਾਣਗੇ। ਜਥੇਬੰਦੀ ਦੇ ਆਗੂਆਂ ਨੇ ਆਸ ਪ੍ਰਗਟਾਈ ਕਿ ਤਜਿੰਦਰ ਕੌਰ ਥਿੰਦ ਦੀ ਅਗਵਾਈ ਹੇਠ ਜ਼ਿਲ੍ਹਾ ਜਲੰਧਰ ਵਿੱਚ ਯੂਨੀਅਨ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲੇਗੀ।

 

Leave a Reply

Your email address will not be published. Required fields are marked *