ਪਟਿਆਲਾ ਦੇ ਵਿਕਟੋਰੀਆ ਸਕੂਲ ਦੇ ਅਧਿਆਪਕ ਨੂੰ ਮਿਲੇਗਾ ਕੌਮੀ ਅਧਿਆਪਕ ਪੁਰਸਕਾਰ

ਚੰਡੀਗੜ੍ਹ 21 ਅਗਸਤ (ਖ਼ਬਰ ਖਾਸ ਬਿਊਰੋ)

ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਅਧਿਆਪਕ ਸ੍ਰੀ ਦਿਨੇਸ਼ ਕੁਮਾਰ ਨੇ ਸਿੱਖਿਆ ਖੇਤਰ ਵਿੱਚ ਮਿਸਾਲੀ ਯੋਗਦਾਨ ਲਈ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ, 2026 ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਹ ਪੁਰਸਕਾਰ, ਜੋ ਕਿ ਦੇਸ਼ ਭਰ ਵਿੱਚ ਅਧਿਆਪਕਾਂ ਲਈ ਸਰਵਉੱਚ ਸਨਮਾਨਾਂ ਵਿੱਚੋਂ ਇੱਕ ਹੈ, ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਕਾਰਗੁਜ਼ਾਰੀ, ਨਵੀਨ ਵਿਚਾਰਾਂ ਅਤੇ ਸਮਰਪਿਤ ਭਾਵਨਾ ਨੂੰ ਮਾਨਤਾ ਦਿੰਦਿਆਂ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਦਿੱਤਾ ਜਾਂਦਾ ਹੈ।ਸਿੱਖਿਆ ਮੰਤਰੀ ਨੇ ਕਿਹਾ, “ਰਾਸ਼ਟਰੀ ਪੱਧਰ ‘ਤੇ ਸ੍ਰੀ ਦਿਨੇਸ਼ ਕੁਮਾਰ ਦਾ ਇਹ ਸਨਮਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਅਤੇ ਸਾਡੇ ਅਧਿਆਪਕਾਂ ਦੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ।

ਹੋਰ ਪੜ੍ਹੋ 👉  ਵੜਿੰਗ ਨੇ ਗੈਂਗਸਟਰਾਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਨ ਤੇ ਕੇਜਰੀਵਾਲ ਤੋਂ ਪੁੱਛੇ ਸਵਾਲ

ਬੈਂਸ ਨੇ  ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਅਧਿਆਪਕ ਵਰਗ ਦਾ ਮਨੋਬਲ ਉੱਚਾ ਕਰੇਗੀ ਅਤੇ ਹੋਰ ਅਧਿਆਪਕਾਂ ਨੂੰ ਵੀ ਬੇਮਿਸਾਲ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੰਜਾਬ ਸਰਕਾਰ ਦੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਅਧਿਆਪਕਾਂ ਨੂੰ ਇੱਕ ਪ੍ਰਗਤੀਸ਼ੀਲ ਸਮਾਜ ਦੇ ਅਸਲ ਨਿਰਮਾਤਾ ਵਜੋਂ ਮਾਨਤਾ ਦੇਣ ਦੇ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕਰਦੇ ਹਨ।

 

Leave a Reply

Your email address will not be published. Required fields are marked *