ਮੁੱਖ ਮੰਤਰੀ ਵੱਲੋਂ ਮਹਿਲਾਵਾਂ ਖਿਆਲਫ ਕੀਤੀਆਂ ਟਿੱਪਣੀਆਂ ਦਾ ਸਦਨ ‘ਚ ਚੁੱਕਿਆ ਮਾਮਲਾ

ਚੰਡੀਗੜ੍ਹ 10 ਮਾਰਚ –ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾਂ ਬੀਬੀ ਗਨੀਵ ਕੌਰ ਨੇ ਅੱਜ ਪੰਜਾਬ ਵਿਧਾਨ ਵਿੱਚ ਗਰਜਦਿਆਂ ਕਿਹਾ ਕਿ ਮਹਿਲਾਵਾਂ ਦੀ ਇੱਜ਼ਤ ਮਾਣ ਦੀ ਗੱਲ ਕਰਨ ਵਾਲੀਆਂ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਿਧਾਇਕ ਅਤੇ ਹੋਰ ਮੈਂਬਰ ਪਹਿਲਾਂ ਇਸ ਗੱਲ ਦਾ ਜਵਾਬ ਦੇਣ ਕਿ ਮੁੱਖ ਮੰਤਰੀ ਜੌ ਆਪਣੀਆਂ ਸਪੀਚਾਂ ਵਿੱਚ ਔਰਤਾਂ ਨੂੰ ਲੈਕੇ ਸ਼ਬਦ ਵਰਤਦੇ ਹਨ ਉਸਦੀ ਨਿਖੇਧੀ ਕਰੋਗੇ ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਮੇਸ਼ਾ ਔਰਤਾਂ ਖ਼ਿਲਾਫ਼ ਭੱਦੀਆਂ ਟਿੱਪਣੀਆਂ ਕਰਦੇ ਹਨ ਕੀ ਇਸਦੀ ਆਲੋਚਨਾ ਸਦਨ ਚ ਕੋਈ ਕਰੇਗਾ? ਬੀਬੀ ਮਜੀਠੀਆ ਨੇ ਕਿਹਾ ਕਿ ਬੀਤੇ ਦਿਨੀਂ ਆਂਗਨਵਾੜੀ ਬੀਬੀਆਂ ਨਾਲ ਜੌ ਕੀਤਾ ਗਿਆ ਉਹ ਮਹਿਲਾਵਾਂ ਦੀ ਇੱਜ਼ਤ ਕੀਤੀ ਗਈ ਹੈ.

ਹੋਰ ਪੜ੍ਹੋ 👉  1 ਅਪ੍ਰੈਲ 2025 ਤੋਂ ਹੁਣ ਤੱਕ 45 ਹਜ਼ਾਰ ਤੋਂ ਵੱਧ ਕਿਰਤੀਆਂ ਨੂੰ ਦਿੱਤੇ 146.77 ਕਰੋੜ ਰੁਪਏ ਦੇ ਲਾਭ: ਕੈਬਨਿਟ ਮੰਤਰੀ ਸੌਂਦ

ਇਸਦੇ ਇਲਾਵਾ ਜਦੋਂ ਸਪੀਕਰ ਨੇ ਬੀਬੀ ਗਨੀਵ ਕੌਰ ਦਾ ਨਾਮ ਲੈਕੇ ਬੋਲਣ ਦਾ ਮੌਕਾ ਦਿੱਤਾ ਗਿਆ ਤਾਂ ਸੱਤਾਧਿਰ ਆਮ ਆਦਮੀ ਪਾਰਟੀ ਵਾਲੇ ਪਾਸੇ ਬੈਠੇ ਕੁਝ ਮੈਬਰਾਂ ਨੇ ਹੱਸਣਾ ਸ਼ੁਰੂ ਕਰ ਦਿੱਤਾ ਜਿਸਤੇ ਇਤਰਾਜ਼ ਜਤਾਉਂਦੇ ਹੋਏ ਬੀਬੀ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ” ਜੇਕਰ ਸਪੀਕਰ ਨੇ ਮੇਰਾ ਨਾਮ ਲਿਆ ਬੋਲਣ ਲਈ ਤਾਂ ਆਪ ਵਿਧਾਇਕਾਂ ਨੇ ਕਿਉਂ ਹੱਸਣਾ ਸ਼ੁਰੂ ਕਰ ਦਿੱਤਾ , ਕੀ ਸਦਨ ਵਿੱਚ ਤੁਸੀਂ ਸਾਰੇ ਇਸ ਤਰਾਂ ਮਹਿਲਾਵਾਂ ਦਾ ਸਨਮਾਨ ਕਰਦੇ ਹੋ ? ਇਸੇ ਦੌਰਾਨ ਆਪ ਪਾਰਟੀ ਦੀਆਂ ਕਈ ਵਿਧਾਇਕਾਂ ਖੜੀਆਂ ਹੋਕੇ ਬੀਬੀ ਮਜੀਠੀਆ ਨਾਲ ਬਹਿਸ ਕਰਨ ਲੱਗੀਆਂ ਪਰ ਇੱਕਲੀ ਬੀਬੀ ਮਜੀਠੀਆ ਨੇ ਸਾਰੀਆਂ ਆਪ ਦੀਆਂ ਮਹਿਲਾਂ ਵਿਧਾਇਕਾਂ ਨਾਲ ਬੜੀ ਹੀ ਦਲੇਰੀ ਨਾਲ ਜਵਾਬ ਦਿੱਤਾ ਜਿਸ ਮਗਰੋਂ ਬੀਬੀ ਮਜੀਠੀਆ ਦਾ ਮਾਈਕ ਬੰਦ ਕਰ ਦਿੱਤਾ ਗਿਆ l ਲੇਕਿਨ ਇਸ ਦੌਰਾਨ ਬੀਬੀ ਮਜੀਠੀਆ ਨੇ ਮੁੱਖਮੰਤਰੀ ਦੀ ਵਾਇਰਲ ਹੋ ਰਹੀ ਵੀਡਿਉ ਭਾਬੀ ਬਾਰੇ ਵੀ ਸਦਨ ਵਿਚ ਪੁੱਛਿਆ ਤਾਂ ਸਾਰੀ ਵਿਧਾਨਸਭਾ ਵਿਚ ਸੁੰਨ ਪਸਰ ਗਈ।

ਹੋਰ ਪੜ੍ਹੋ 👉  *ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਬੀਬੀ ਗਨੀਵ ਕੌਰ ਮਜੀਠੀਆ ਨੇ ਪੰਜਾਬ ਮਹਿਲਾ ਕਮਿਸ਼ਨ ਅਤੇ ਰਾਸ਼ਟਰੀ ਮਹਿਲਾ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਵੀਡੀਓ, ਜਿਸ ਵਿੱਚ ਉਹ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠ ਕੇ ਇਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਔਰਤਾਂ ਦਾ ਕਿੰਨਾ ਸਤਿਕਾਰ ਹੈ ਅਤੇ ਉਹ ਕਿੰਨੀਆਂ ਅਸ਼ਲੀਲ ਟਿੱਪਣੀਆਂ ਕਰ ਰਹੇ ਹਨ, ਜਦੋਂ ਕਿ ਭਾਰਤੀ ਸੰਵਿਧਾਨ ਵਿੱਚ ਔਰਤਾਂ ਨੂੰ ਅਧਿਕਾਰ ਦਿੱਤੇ ਗਏ ਹਨ, ਜਿਸ ਲਈ ਭਗਵੰਤ ਮਾਨ ਵਿਰੁੱਧ ਖੁਦ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।

ਹੋਰ ਪੜ੍ਹੋ 👉  ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

Leave a Reply

Your email address will not be published. Required fields are marked *