ਕਾਂਗਰਸ ਨੇ ਕਿਉਂ ਬਣਾਈ ਪੰਜਾਬ ਲਈ ਤਿੰਨ ਮੈਂਬਰੀ ਕਮੇਟੀ, ਭੂਪੇਸ਼ ਬਘੇਲ ਦੀ ਕਾਰਗੁਜ਼ਾਰੀ ਨਾਖੁਸ਼ ਕਿਉਂ ਕਾਂਗਰਸੀ

ਚੰਡੀਗੜ੍ਹ 12 ਜੂਨ (ਖ਼ਬਰ ਖਾਸ ਬਿਊਰੋ)

ਪੰਜਾਬ ਕਾਂਗਰਸ ਦੀ ਅੰਦਰੂਨੀ ਖਾਨਾਜੰਗੀ ਖ਼ਤਮ ਹੋਣ ਦੀ ਬਜਾਏ ਵੱਧਦੀ ਜਾ ਰਹੀ ਹੈ। ਭਾਵੇਂ ਕਿ  ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਪੰਜਾਬ ਕਾਂਗਰਸ ਅੰਦਰ ਧੜੇਬੰਦੀ ਨਾ ਹੋਣ ਦੀ  ਗੱਲ ਕਰਦੇ ਹਨ, ਪਰ ਜ਼ਮੀਨੀ ਹਕੀਕਤ ਹੈ ਕਿ ਹੇਠਲੇ ਪੱਧਰ ਉਤੇ ਗੁਟਬਾਜ਼ੀ ਭਾਰੀ ਹੈ। ਪੰਜਾਬ ਕਾਂਗਰਸ ਮਾਮਲਿਆਂ ਦੀ ਜਾਣਕਾਰੀ ਹਾਸਲ ਕਰਨ ਅਤੇ ਸਿਆਸੀ ਸਥਿਤੀ ਦਾ ਜਾਇਜਾ ਲੈਣ ਲਈ ਪਾਰਟੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਵਲੋਂ  ਬਣਾਈ ਗਈ ਤਿੰਨ ਮੈਂਬਰੀ ਕਮੇਟੀ ਇਸ ਗੱਲ ਦਾ ਪੁਖਤਾ ਸਾਬੂਤ ਹੈ ਕਿ ਪੰਜਾਬ ਕਾਂਗਰਸ ਅੰਦਰ ਧੜੇਬੰਦੀ ਬੁਹਤ ਵੱਧ ਚੁੱਕੀ ਹੈ।

ਹੋਰ ਪੜ੍ਹੋ 👉  ਦੂਜੀ ਵਾਰ ਲੜਕੀ ਜੰਮਣ ਉਤੇ ਮਿਲੀ ਹੈ 6000 ਰੁਪਏ ਦੀ ਮਾਲੀ ਮਦਦ

ਇਹਨਾਂ ਨੂੰ ਲਾਇਆ ਹੈ ਆਬਜਰਵਰ 

ਸੀਨੀਅਰ ਨੇਤਾਵਾਂ ਨੂੰ  ਸ਼੍ਰੀ ਅਜੈ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ ਨੂੰ ਪਾਰਟੀ ਨੇ ਪੰਜਾਬ ਦੇ ਸਿਆਸੀ ਹਾਲਾਤ ਜਾਨਣ ਲਈ ਆਬਜ਼ਰਵਰ ਨਿਯੁਕਤ ਕੀਤਾ ਹੈ। ਇਹ ਆਗੂ ਪਾਰਟੀ ਦੇ ਸੀਨੀਅਰ ਆਗੂਆਂ, ਜਿਲਾ ਅਹੁੇਦਦਾਰਾਂ, ਵਿਧਾਇਕਾਂ ਤੇ ਹਲਕਾ ਇੰਚਾਰਜ਼ਾ ਨਾਲ ਗੱਲਬਾਤ ਕਰਨਗੇ। ਸੂੱਤਰ ਦੱਸਦੇ ਹਨ ਕਿ ਪਾਰਟੀ ਦੇ ਇਕ ਧੜੇ ਨੇ ਹਾਈਕਮਾਨ ਕੋਲ੍ਹ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਭੁਪੇਸ਼ ਬਘੇਲ ਦੇ ਇਕਪਾਸੜ ਭਾਵ ਇਕ ਧਿਰ ਨਾਲ ਜੁੜਨ ਦੀ ਗੱਲ ਰ੍ਖੀ ਹੈ। ਆਗੂਆਂ ਦਾ ਕਹਿਣਾ ਹੈ ਕਿ ਭੁਪੇਸ਼ ਬਘੇਲ , ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪੱਖ ਪੂਰ ਰਿਹਾ ਹੈ। ਪਿਛਲੇ ਦਿਨਾਂ ਦੌਰਾਨ ਦਿੱਲੀ ਵਿਖੇ ਹੋਈ ਮੀਟਿੰਗ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆ ਬਘੇਲ ਨੇ ਕਿਹਾ ਸੀ ਕਿ ਪਾਰਟੀ ਲੀਡਰਸ਼ਿਪ ਵਿਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ ਭਾਵ ਸੂਬਾ ਪ੍ਰਧਾਨ ਬਦਲਿਆ ਨਹੀਂ ਜਾਵੇਗਾ। ਆਗੂ ਮਹਿਸ਼ੂਸ਼ ਕਰ ਰਹੇ ਹਨ ਕਿ ਭੁਪੇਸ਼ ਬਘੇਲ ਇਕ ਧੜੇ ਨਾਲ ਮਿਲਕੇ ਚੱਲ ਰਹੇ ਹਨ।

ਹੋਰ ਪੜ੍ਹੋ 👉  ਕਾਂਗਰਸ ਦਾ ਭਾਜਪਾ ਖਿਲਾਫ਼ ਪ੍ਰਦਰਸ਼ਨ ਕੇਂਦਰ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਦਾ ਮੰਗਿਆ ਅਸਤੀਫ਼ਾ

ਬੀਤੇ ਕੱਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਬਿਆਨ ਦਿੱਤਾ ਹੈ ਕਿ ਪੰਜਾਬ ਵਿਚ ਵਿਧਾਨ ਸਭਾ  ਚੋਣਾ ਪਾਰਟੀ ਪ੍ਰਧਾਨ ਮਲਿਕਾਅਰੁਜਨ ਖੜਗੇ ਤੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ।

ਅੱਜ ਆ ਸਕਦੀ ਹੈ ਟੀਮ

ਜਾਣਕਾਰੀ ਤਿੰਨ ਮੈਂਬਰੀ ਟੀਮ ਦੇ ਕੱਲ ਸ਼ਨੀਵਾਰ ਨੂੰ ਚੰਡੀਗੜ੍ਹ ਆਉਣ ਅਤੇ ਆਗੂਆਂ ਨਾਲ ਮੀਟਿੰਗ ਕੀਤੇ ਜਾਣ ਦੀ ਕਨਸੋਅ ਮਿਲੀ ਹੈ। ਦੱਸਿਆ ਜਾਂਦਾ ਹੈ ਕਿ ਹੁਣ ਦੀ ਰਿਪੋਰਟ ਮੁਤਾਬਿਕ ਸ਼ਨੀਵਾਰ ਨੂੰ ਹੁਸ਼ਿਆਰਪੁਰ, ਕਪੂਰਥਲਾ ਅਤੇ ਪਠਾਨਕੋਟ ਜ਼ਿਲਿਆਂ ਦੇ ਵਿਧਾਇਕਾਂ, ਹਲਕਾ ਇੰਚਾਰਜ਼ਾ, ਜਿਲ੍ਹਾ ਪ੍ਰਧਾਨਾਂ ਅਤੇ ਹੋਰ ਆਗੂਆਂ ਨਾਲ ਵਿਚਾਰ ਵਿਟਾਂਦਰਾ ਕੀਤਾ ਜਾਵੇਗਾ। ਇਹ ਮੀਟਿੰਗ ਸਾਰਿਆਂ ਨਾਲ ਅਲੱਗ ਅਲੱਗ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਪਾਰਟੀ ਦੇ ਆਗੂਆਂ ਨੂੰ ਉਮੀਦ ਹੈ ਕਿ ਤਿੰਨ ਮੈਂਬਰੀ ਕਮੇਟੀ ਦੀ ਰਿਪੋਰਟ ਬਾਅਦ ਸੂਬੇ ਦੇ ਜਥੇਬੰਦਕ ਢਾੰਂਚੇ  ਵਿਚ ਬਦਲਾਅ ਕੀਤੇ ਜਾਣ ਦੀਆਂ ਸੰਭਾਵਨਾਵਾਂ ਹੈ।  

ਹੋਰ ਪੜ੍ਹੋ 👉  81 ਪਿੰਡਾਂ ’ਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ

Leave a Reply

Your email address will not be published. Required fields are marked *