ਯਾਦਵਿੰਦਰ ਸਿੰਘ ਬੁੱਟਰ ਨੇ ਕੀਤੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ

ਚੰਡੀਗੜ੍ਹ, 16 ਜੂਨ (ਖ਼ਬਰ ਖਾਸ ਬਿਊਰੋ)

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਵਲੋ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪੰਜਾਬ ਭਾਜਪਾ ਦੇ ਨਵਨਿਯੁਕਤ ਸੂਬਾ ਪ੍ਰਧਾਨ  ਕੇਵਲ ਸਿੰਘ ਢਿੱਲੋਂ ਨੂੰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਕੇ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ।

ਇਸ ਦੌਰਾਨ ਭਾਜਪਾ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਰੋਡਮੈਪ ਅਤੇ ਪੰਜਾਬ ਦੇ ਕਿਸਾਨ, ਨੌਜਵਾਨ ਤੇ ਸੂਬੇ ਦੇ ਮੌਜੂਦਾ ਰਾਜਨੀਤਿਕ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ‘ਤੇ ਸਹਿਮਤੀ ਬਣੀ ਕਿ ਪਾਰਟੀ ਦੇ ਹਰ ਵਰਕਰ ਨੂੰ ਸਰਗਰਮ ਕਰਕੇ ਪੰਜਾਬ ਭਾਜਪਾ ਨੂੰ ਹੋਰ ਮਜ਼ਬੂਤ ਅਤੇ ਲੋਕਮੁਖੀ ਬਣਾਇਆ ਜਾਵੇਗਾ।

ਹੋਰ ਪੜ੍ਹੋ 👉  ਪ੍ਰਿੰਸੀਪਲ ਸਰਵਣ ਸਿੰਘ ਨੇ ਕੀਤਾ ਖੇਡ ਸਾਹਿਤ ਨੂੰ ਮਕਬੂਲ ਤੇ ਪ੍ਰਫੁੱਲਿਤ

ਉਨ੍ਹਾਂ ਕਿਹਾ ਕਿ ਸਾਨੂੰ ਇਸ ਗਲ ਦਾ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੇ ਤਜ਼ਰਬੇ ਅਤੇ ਅਗਵਾਈ ਹੇਠ ਪੰਜਾਬ ਭਾਜਪਾ ਆਮ ਲੋਕਾਂ ਦੇ ਮਸਲੇ ਹੋਰ ਤਾਕਤ ਨਾਲ ਉਠਾਏਗੀ।ਉਨ੍ਹਾਂ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਜਨ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਦੇ ਕੰਮਾਂ ਕਾਰਨ ਦੇਸ਼ ਦੁਨੀਆ ‘ਚ ਨਵੀਂ ਪਛਾਣ ਬਣਾ ਰਿਹਾ ਹੈ। ਕਿਸਾਨ ਸਨਮਾਨ ਨਿਧੀ, ਆਯੁਸ਼ਮਾਨ ਭਾਰਤ, ਜਲ ਜੀਵਨ ਮਿਸ਼ਨ ਅਤੇ ਬੁਨਿਆਦੀ ਢਾਂਚੇ ਦੇ ਵੱਡੇ ਪ੍ਰੋਜੈਕਟਾਂ ਨੇ ਹਰ ਵਰਗ ਨੂੰ ਲਾਭ ਦਿੱਤਾ ਹੈ। ਇਨ੍ਹਾਂ ਉਪਲੱਬਧੀਆਂ ਨੂੰ ਘਰ-ਘਰ ਪਹੁੰਚਾਉਣਾ ਹੀ ਹੁਣ ਸਾਡਾ ਮੁੱਖ ਮਕਸਦ ਹੈ।ਅੰਤ ਵਿਚ ਉਨ੍ਹਾਂ ਕਿਹਾ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਬਟਾਲਾ ਦੇ ਸਾਡੇ ਕਾਰਕੁਨਾਂ ‘ਚ ਇਸ ਨਵੀਂ ਅਗਵਾਈ ਅਤੇ ਕੇਂਦਰ ਦੇ ਕੰਮਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਅਸੀਂ ਸਭ ਮਿਲ ਕੇ ‘ਵਿਕਸਿਤ ਪੰਜਾਬ, ਵਿਕਸਿਤ ਭਾਰਤ’ ਦੇ ਸੰਕਲਪ ਨੂੰ ਜ਼ਮੀਨ ‘ਤੇ ਉਤਾਰਨ ਲਈ ਵਚਨਬੱਧ ਹਾਂ।ਲੋਂ ਨਾਲ ਬੁੱਟਰ ਦੀ ਮੁਲਾਕਾਤ, ‘ਵਿਕਸਿਤ ਪੰਜਾਬ , ਵਿਕਸਤ ਭਾਰਤ ਤੇ ਜੋਰ ਦਿੱਤਾ ਗਿਆ।

ਹੋਰ ਪੜ੍ਹੋ 👉  ਮੁੁੱਖ ਮੰਤਰੀ ਤੇ ਮੰਤਰੀ ਜਵਾਬ ਦੇਣ ਕਿ ਦਿੱਲੀ ਵਾਲੇ ਸਰਕਾਰੀ ਕੋਠੀਆਂ ਵਿਚ ਕਿਵੇਂ ਰਹਿੰਦੇ ਹਨ -ਇਯਾਲੀ

Leave a Reply

Your email address will not be published. Required fields are marked *