ਨੀਟ ਪੇਪਰ ਲੀਕ ਮਾਮਲਾ, ਯੂਥ ਕਾਂਗਰਸ ਨੇ ਕੱਢਿਆ ਮਸ਼ਾਲ ਮਾਰਚ

 

ਮੋਹਾਲੀ, 15 ਜੂਨ (ਖ਼ਬਰ ਖਾਸ ਬਿਊਰੋ)
ਪੰਜਾਬ ਯੂਥ ਕਾਂਗਰਸ ਵੱਲੋਂ ਅੱਜ ਨੀਟ (NEET) ਪ੍ਰੀਖਿਆ ਵਿੱਚ ਹੋਈਆਂ ਗੰਭੀਰ ਬੇਨਿਯਮੀਆਂ ਅਤੇ ਪੇਪਰ ਲੀਕ ਦੇ ਦੋਸ਼ਾਂ ਦੇ ਵਿਰੋਧ ਵਿੱਚ ਭਾਜਪਾ ਸਰਕਾਰ ਖ਼ਿਲਾਫ਼ ਇੱਕ ਵਿਸ਼ਾਲ ਮਸ਼ਾਲ ਮਾਰਚ ਕੱਢਿਆ ਗਿਆ। ਇਹ ਮਾਰਚ ਗੁਰਦੁਆਰਾ ਸ੍ਰੀ ਅੰਬ ਸਾਹਿਬ, ਫੇਜ਼-8, ਮੋਹਾਲੀ ਵਿਖੇ ਭਾਰਤੀ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਉਦੈ ਭਾਨੂ ਚਿੱਬ ਜੀ ਦੀ ਅਗਵਾਈ ਹੇਠ ਕੀਤਾ ਗਿਆ।

ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ, ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਡਾ. ਸਮਰੁਤੀ ਰੰਜਨ ਲੇਂਕਾ ਜੀ, ਪੰਜਾਬ ਯੂਥ ਕਾਂਗਰਸ ਦੇ ਅਹੁਦੇਦਾਰ, ਜ਼ਿਲ੍ਹਾ ਪ੍ਰਧਾਨ, ਵਿਧਾਨ ਸਭਾ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਵਰਕਰ ਸ਼ਾਮਲ ਹੋਏ।

ਹੋਰ ਪੜ੍ਹੋ 👉  ਨਸ਼ੀਲੇ ਪਦਾਰਥ ਅਤੇ ਪਿਸਤੌਲਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਇੱਕਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਲਗਾਤਾਰ ਹੋ ਰਹੇ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਅਣਿਸ਼ਚਿਤਤਾ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਲਾਂ ਦੀ ਮਿਹਨਤ ਅਤੇ ਕੁਰਬਾਨੀਆਂ ਦਿੰਦੇ ਹਨ, ਪਰ ਸਰਕਾਰ ਦੀਆਂ ਨਾਕਾਮੀਆਂ ਕਾਰਨ ਉਨ੍ਹਾਂ ਨਾਲ ਨਿਆਂ ਨਹੀਂ ਹੋ ਰਿਹਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਭਾਰਤੀ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਉਦੈ ਭਾਨੂ ਚਿੱਬ ਜੀ ਨੇ ਕਿਹਾ ਕਿ ਨੀਟ ਪੇਪਰ ਲੀਕ ਸਿਰਫ਼ ਇੱਕ ਪ੍ਰੀਖਿਆ ਵਿੱਚ ਹੋਈ ਗੜਬੜ ਨਹੀਂ, ਸਗੋਂ ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ਦੇ ਸੁਪਨਿਆਂ, ਮਿਹਨਤ ਅਤੇ ਭਵਿੱਖ ‘ਤੇ ਸਿੱਧਾ ਹਮਲਾ ਹੈ।

ਹੋਰ ਪੜ੍ਹੋ 👉  ਦਲਿਤ ਨੌਜਵਾਨ ਭੀਮ ਟੋਂਕ ਨੂੰ ਵੱਢਣ ਵਾਲੇ ਡੋਡਾ ਪਰਿਵਾਰ ਨਾਲ ਖੜੀ ਆਪ -ਬਲਵਿੰਦਰ ਧਾਲੀਵਾਲ

ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਦੌਰਾਨ ਵਾਰ-ਵਾਰ ਹੋ ਰਹੇ ਪੇਪਰ ਲੀਕ, ਪ੍ਰੀਖਿਆ ਘੁਟਾਲੇ ਅਤੇ ਭਰਤੀ ਪ੍ਰਕਿਰਿਆਵਾਂ ਵਿੱਚ ਬੇਨਿਯਮੀਆਂ ਨੇ ਵਿਦਿਆਰਥੀਆਂ ਦਾ ਪ੍ਰੀਖਿਆ ਪ੍ਰਣਾਲੀ ਤੋਂ ਭਰੋਸਾ ਤੋੜ ਦਿੱਤਾ ਹੈ। ਦੇਸ਼ ਦਾ ਨੌਜਵਾਨ ਪਹਿਲਾਂ ਹੀ ਬੇਰੁਜ਼ਗਾਰੀ ਨਾਲ ਜੂਝ ਰਿਹਾ ਹੈ ਅਤੇ ਅਜਿਹੀਆਂ ਘਟਨਾਵਾਂ ਉਸਦੀ ਨਿਰਾਸ਼ਾ ਅਤੇ ਅਸੁਰੱਖਿਆ ਨੂੰ ਹੋਰ ਵਧਾ ਰਹੀਆਂ ਹਨ।

ਸ੍ਰੀ ਉਦੈ ਭਾਨੂ ਚਿੱਬ ਜੀ ਨੇ ਨੀਟ ਪੇਪਰ ਲੀਕ ਮਾਮਲੇ ਦੀ ਨਿਰਪੱਖ, ਸੁਤੰਤਰ ਅਤੇ ਸਮੇਂਬੱਧ ਜਾਂਚ ਦੀ ਮੰਗ ਕੀਤੀ ਅਤੇ ਇਸ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਯੂਥ ਕਾਂਗਰਸ ਵਿਦਿਆਰਥੀਆਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ ਅਤੇ ਨਿਆਂ ਮਿਲਣ ਤੱਕ ਲੜਾਈ ਲੜਦੀ ਰਹੇਗੀ।

ਹੋਰ ਪੜ੍ਹੋ 👉  ਮੁਲਾਜ਼ਮਾਂ ਨੇ ਫੂਕੀਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ, 7 ਅਗਸਤ ਨੂੰ ਚੰਡੀਗੜ੍ਹ ਰੈਲੀ ਦਾ ਹਿੱਸਾ ਬਣਨ ਦਾ ਐਲਾਨ 

ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਡਾ. ਸਮਰੁਤੀ ਰੰਜਨ ਲੇਂਕਾ ਜੀ ਨੇ ਕਿਹਾ ਕਿ ਦੇਸ਼ ਦਾ ਭਵਿੱਖ ਉਸਦੇ ਨੌਜਵਾਨਾਂ ‘ਤੇ ਨਿਰਭਰ ਕਰਦਾ ਹੈ ਅਤੇ ਮਿਹਨਤੀ ਵਿਦਿਆਰਥੀਆਂ ਨਾਲ ਹੋ ਰਹੇ ਅਨਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਥ ਕਾਂਗਰਸ ਵਿਦਿਆਰਥੀਆਂ ਦੇ ਹੱਕਾਂ ਦੀ ਰੱਖਿਆ ਲਈ ਸੜਕਾਂ ਤੋਂ ਲੈ ਕੇ ਹਰ ਮੰਚ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ।

ਮਸ਼ਾਲ ਮਾਰਚ ਦੌਰਾਨ ਯੂਥ ਕਾਂਗਰਸ ਵਰਕਰਾਂ ਨੇ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਵਿਦਿਆਰਥੀਆਂ ਨੂੰ ਇਨਸਾਫ਼ ਮਿਲਣ ਤੱਕ ਆਪਣੀ ਲੜਾਈ ਜਾਰੀ ਰੱਖਣ ਦਾ ਸੰਕਲਪ ਲਿਆ।

Leave a Reply

Your email address will not be published. Required fields are marked *